ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਲਈ ਸ੍ਰੀ ਕਰਨਦੀਪ ਸਿੰਘ ਪੀ.ਸੀ.ਐੱਸ. ਫਰੀਦਕੋਟ ਦੇ ਅਬਜ਼ਰਵਰ ਨਿਯੁਕਤ
ਫਰੀਦਕੋਟ, 22 ਮਈ 26(ਨਾਇਬ ਰਾਜ)
ਪੰਜਾਬ ਰਾਜ ਵਿੱਚ ਨਗਰ ਨਿਗਮ/ਨਗਰ ਕੌਂਸਲ ਚੋਣਾਂ-2026 ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸ੍ਰੀ ਕਰਨਦੀਪ ਸਿੰਘ, ਪੀ.ਸੀ.ਐੱਸ. ਨੂੰ ਜ਼ਿਲ੍ਹਾ ਫਰੀਦਕੋਟ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਮੈਜਿਸਟਰੇਟ ਸ੍ਰੀ ਰਾਹੁਲ ਚਾਬਾ ਨੇ ਦਿੱਤੀ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸ੍ਰੀ ਵਿਸ਼ਾਲ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਕਮ ਮਾਈਨਿੰਗ ਤੇ ਜਿਆਲੋਜੀ ਮੰਡਲ ਜਲ ਸਰੋਤ ਵਿਭਾਗ ਫਰੀਦਕੋਟ ਨੂੰ ਉਨ੍ਹਾਂ ਦੇ ਨਾਲ ਲਾਇਜ਼ਨ ਅਫਸਰ ਤੇ ਸ੍ਰੀ ਗੁਰਜੀਤ ਸਿੰਘ ( ਮੋਬਾਇਲ ਨੰਬਰ 90410-80543) ਉਪ ਮੰਡਲ ਅਫਸਰ ਡਰੇਨਜ ਸਹਾਇਕ ਨੂੰ ਲਾਇਜ਼ਨ ਅਫਸਰ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਜਾਣਕਾਰੀ ਜਾਂ ਸੁਝਾਅ ਲਈ ਉਨ੍ਹਾਂ ਨਾਲ ਮੋਬਾਈਲ ਨੰਬਰ 95011-66444 ਤੇ ਸੰਪਰਕ ਕਰ ਸਕਦੇ ਹਨ।