ਨਗਰ ਕੌਂਸਲ ਫਰੀਦਕੋਟ ਚੋਣਾਂ ਸਬੰਧੀ ਪੋਲਿੰਗ ਸਟਾਫ ਦੀ ਰਿਹਰਸਲ ਕਰਵਾਈ
ਫਰੀਦਕੋਟ, 22 ਮਈ:26(ਨਾਇਬ ਰਾਜ)
ਨਗਰ ਕੌਂਸਲ ਫਰੀਦਕੋਟ ਦੀ ਚੋਣ ਲਈ ਤਾਇਨਾਤ ਪ੍ਰਜਾਇਡਿੰਗ ਅਫਸਰਾਂ, ਸਹਾਇਕ ਪ੍ਰਜਾਇਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਰਿਹਰਸਲ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਦੇ ਸੈਨੇਟ ਹਾਲ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਰਿਹਰਸਲ ਦੌਰਾਨ ਚੋਣ ਡਿਊਟੀ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੋਲਿੰਗ ਪ੍ਰਕਿਰਿਆ, ਚੋਣ ਸਮੱਗਰੀ ਦੀ ਵਰਤੋਂ, ਵੋਟਿੰਗ ਪ੍ਰਕਿਰਿਆ ਦੌਰਾਨ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ ਗਈ।
ਐਸਡੀਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ ਨੇ ਸਮੁੱਚੇ ਸਟਾਫ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਉਤਸਾਹਿਤ ਕੀਤਾ। ਨਾਇਬ ਤਹਿਸੀਲਦਾਰ ਸਾਦਿਕ ਗੁਰਪ੍ਰੀਤ ਸਿੰਘ ਨੇ ਵੀ ਸਮੁੱਚੇ ਸਟਾਫ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਰਿਹਰਸਲ ਨੂੰ ਕਰਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਸਸ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।
ਇਸ ਮੌਕੇ ਏ.ਆਰ.ਓ. ਜੇ.ਐਸ. ਮਾਨ ਖੇਤੀਬਾੜੀ ਅਫਸਰ, ਸਤੀਸ਼ ਬਹਿਲ ਰੀਡਰ, ਵਿਜੈ ਕੁਮਾਰ ਕਲਰਕ, ਸਤਪਾਲ ਮਿੱਤਲ ਜੂਨੀਅਰ ਸਹਾਇਕ ਨਗਰ ਕੌਂਸਲ, ਚਰਨਜੀਤ ਸਿੰਘ ਡੋਡ, ਡਾ. ਸੰਜੀਵ ਕਟਾਰੀਆ, ਲੈਕਚਰਾਰ ਜਸਵਿੰਦਰਪਾਲ ਮਿੰਟੂ, ਭਾਰਤ ਭੂਸ਼ਨ ਜਿੰਦਲ, ਵਿਨੋਦ ਕੁਮਾਰ ਅਤੇ ਬਿਕਰਮਜੀਤ ਸਿੰਘ ਹਾਜ਼ਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।