logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜਿਲ੍ਹਾ ਜੇਲ ਦਾ ਦੌਰਾ





ਸ੍ਰੀ ਮੁਕਤਸਰ ਸਾਹਿਬ 21 ਮਈ26(ਨਾਇਬ ਰਾਜ)



ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਤੇ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀਮਤੀ ਜਸਵਿੰਦਰ ਸ਼ੀਮਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਨੀਰਜ ਕੁਮਾਰ ਸਿੰਗਲਾ, ਇੰਚਾਰਜ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ।
ਇਸ ਦੌਰੇ ਦੌਰਾਨ ਬੋਰਡ ਆਫ ਵਿਜਟਰ ਮੈਂਬਰ ਸ੍ਰੀ ਡੇਵੀ ਗੋਇਲ, ਏ.ਡੀ.ਸੀ (ਜਨਰਲ), ਸ੍ਰੀ ਮਨਮੀਤ ਸਿੰਘ ਢਿੱਲੋਂ, ਐੱਸ.ਪੀ. (ਹੈੱਡ ਕੁਆਟਰ), ਸ੍ਰੀ ਵਿਕਰਮ ਦੱਤ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਪ੍ਰਸ਼ਿਕਸ਼ਣ ਅਫਸਰ, ਸ੍ਰੀ ਜਗਮੋਹਨ ਸਿੰਘ, ਜ਼ਿਲ੍ਹਾ ਸਮਾਜਿਕ ਭਲਾਈ ਅਤੇ ਸਸ਼ਕਤੀਕਰਨ ਅਫਸਰ, ਸ੍ਰੀ ਸੰਗੀਤ ਸਰੋਤਾ, ਫੰਕਸਨਲ ਅਫਸਰ, ਸ੍ਰੀ ਸੁਨੀਲ ਕੁਮਾਰ, ਸਿਵਲ ਸਰਜਨ, ਸ੍ਰੀ ਪੁਸ਼ਪਿੰਦਰ ਸਿੰਘ, ਐੱਸ.ਡੀ.ਓ (ਕਾਰਜਕਾਰੀ ਇੰਜੀਨੀਅਰ, ਬੀ ਐਂਡ ਆਰ ਵਿਭਾਗ), ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਵਿਭਾਗਾ ਦੇ ਅਧਿਕਾਰੀ ਵੀ ਹਾਜ਼ਰ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਨਿਪਟਾਰਾ ਕੀਤਾ।ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੱਗ ਕੀਤੀ ਗਈ। ਜੇਲ੍ਹ ਦੌਰੇ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਲਈ ਬਣਾਏ ਗਏ ਹੈਲਪ ਡੈਸਕ (ਮੁਲਾਕਾਤੀ ਏਰੀਆ) ਦਾ ਉਦਘਾਟਨ ਵੀ ਕੀਤਾ ਅਤੇ ਵਾਤਾਵਰਨ ਨੂੰ ਬਚਾਉਣ ਲਈ ਜੇਲ੍ਹ ਵਿੱਚ ਪੌਦੇ ਵੀ ਲਗਾਏ ਗਏ।
ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਡਿਫੈਂਸ ਕੌਂਸਲ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣਗੇ ਅਤੇ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ।
ਇਸ ਮੌਕੇ ਸ੍ਰੀ ਇਕਬਾਲ ਸਿੰਘ ਬਰਾੜ, ਜੇਲ ਸੁਪਰਡੈਂਟ, ਸ੍ਰੀ ਰਾਜਿੰਦਰਪਾਲ ਸ਼ਰਮਾ, ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਹਰਸ਼ਦੀਪ ਸਿੰਘ ਬਰਾੜ, ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਲਵਲੀਨ ਗੁਪਤਾ, ਅਸਿਸਟੈਂਟ, ਲੀਗਲ ਏਡ ਡੀਫੈਂਸ ਕੌਂਸਲ, ਸ੍ਰੀ ਜੋਬਨਦੀਪ ਸਿੰਘ, ਅਸਿਸਟੈਂਟ, ਲੀਗਲ ਏਡ ਡੀਫੈਂਸ ਕੌਂਸਲ ਅਤੇ ਜੇਲ ਦਾ ਸਮੂਹ ਸਟਾਫ ਮੌਜੂਦ ਸਨ।

5
274 views

Comment