logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪਿੰਡ ਬਿਸ਼ਨਪੁਰਾ ਵੱਲੋਂ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ।

ਸਮਾਣਾ ਦੇ ਨੇੜਲੇ ਪਿੰਡ ਬਿਸ਼ਨਪੁਰਾ ਵਿਖੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ 50 ਦੇ ਲੱਗ ਭੱਗ ਪੰਜਾਬ ਅਤੇ ਹਰਿਆਣਾ ਦੀਆਂ ਟੀਮਾਂ ਨੇ ਭਾਗ ਲਿਆ ਇਹ ਟੂਰਨਾਮੈਂਟ ਸਮੂਹ ਨਗਰ ਨਿਵਾਸੀਆਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਕਰਵਾਇਆ। ਅੱਤ ਦੀ ਪੈ ਰਹੀ ਗਰਮੀ ਦੇ ਵਾਬਜੂਦ ਵੀ ਸਾਰੀਆਂ ਹੀ ਟੀਮਾਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਜਿਸਦੇ ਚਲਦਿਆਂ ਫੈਨਲ ਮੈਚ ਪੰਜਾਬ ਅਤੇ ਹਰਿਆਣਾ ਦੀਆਂ ਟੀਮਾਂ ਦੇ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਪਹਿਲਾ ਸਥਾਨ ਪਿੰਡ ਬਦਸੂਹੀ (ਹਰਿਆਣਾ) ਦੀ ਟੀਮ ਰਹੀ ਅਤੇ ਦੂਸਰਾ ਸਥਾਨ ਪਿੰਡ ਨਮਾਦਾ (ਪੰਜਾਬ) ਦੀ ਟੀਮ ਨੇ ਹਾਸਲ ਕੀਤਾ। ਇਸ ਮੌਕੇ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 31000 + ਕੱਪ ਨਾਲ ਸਨਮਾਨਿਤ ਕੀਤਾ ਅਤੇ ਦੂਸਰੇ ਤੇ ਰਹਿਣ ਵਾਲੀ ਟੀਮ ਨੂੰ 21000 + ਕੱਪ ਨਾਲ ਸਨਮਾਨਿਤ ਕੀਤਾ ਤਿਸਰੇ ਸਥਾਨ ਤੇ ਪਿੰਡ ਬਿਸ਼ਨਪੁਰਾ ਦੀ ਟੀਮ ਨੂੰ 2100+ ਟਰੋਫੀ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਕਲੱਬ ਮੈਂਬਰਾਂ ਵੱਲੋਂ ਟੂਰਨਾਮੈਂਟ ਤੇ ਪਹੁੰਚਣ ਵਾਲੇ ਸਾਰੇ ਖੇਡਾਰੀਆਂ ਦਾ ਧੰਨਵਾਦ ਕੀਤਾ ਅਤੇ ਜਿੱਤਣ ਵਾਲੀਆਂ ਟੀਮਾਂ ਨੂੰ ਵਧਾਈਆਂ ਦਿੱਤੀਆਂ ਗਈਆਂ

15
1131 views

Comment