logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਿਰੋਜ਼ਪੁਰ ਚ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ,

ਫਿਰੋਜ਼ਪੁਰ ’ਚ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ, ਬੂਥਾਂ ਬਾਹਰ ਲੰਬੀਆਂ ਕਤਾਰਾਂ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਗਰ ਕੌਂਸਲ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ। ਸਵੇਰ ਤੋਂ ਹੀ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪਹੁੰਚੇ। ਨੌਜਵਾਨਾਂ ਦੇ ਨਾਲ 80 ਤੋਂ 90 ਸਾਲ ਦੇ ਬਜ਼ੁਰਗ ਵੀ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਨਜ਼ਰ ਆਏ। ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਕਈ ਲੋਕਾਂ ਨੇ ਸਵੇਰੇ ਹੀ ਵੋਟ ਪਾਉਣ ਨੂੰ ਤਰਜੀਹ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਚੋਣ ਮੈਦਾਨ ਵਿੱਚ ਕੁੱਲ 281 ਉਮੀਦਵਾਰ ਹਨ। ਫਿਰੋਜ਼ਪੁਰ ਵਿੱਚ 138, ਜ਼ੀਰਾ ਵਿੱਚ 87 ਅਤੇ ਤਲਵੰਡੀ ਭਾਈ ਵਿੱਚ 56 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਚੋਣਾਂ ਲਈ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਫਿਰੋਜ਼ਪੁਰ ਦੇ 33 ਵਾਰਡਾਂ ਲਈ 85 ਪੋਲਿੰਗ ਬੂਥ, ਤਲਵੰਡੀ ਭਾਈ ਦੇ 13 ਵਾਰਡਾਂ ਲਈ 16 ਬੂਥ ਅਤੇ ਜ਼ੀਰਾ ਦੇ 17 ਵਾਰਡਾਂ ਲਈ 31 ਪੋਲਿੰਗ ਬੂਥ ਬਣਾਏ ਗਏ ਹਨ।
ਵੋਟਰਾਂ ਨੇ ਕਿਹਾ ਕਿ ਵੋਟ ਪਾਉਣ ਵੇਲੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋ ਇਲਾਕੇ ਦੀ ਤਰੱਕੀ ਹੋ ਸਕੇ। ਲੋਕਾਂ ਨੇ ਹੋਰ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਵਧਦੀ ਗਰਮੀ ਤੋਂ ਬਚਣ ਲਈ ਸਵੇਰੇ ਹੀ ਵੋਟ ਪਾ ਲੈਣ।
1.20 ਲੱਖ ਤੋਂ ਵੱਧ ਵੋਟਰ ਕਰਨਗੇ ਮਤਦਾਨ
ਜ਼ਿਲ੍ਹਾ ਚੋਣ ਅਫ਼ਸਰ ਮੁਤਾਬਕ ਇਸ ਚੋਣ ਵਿੱਚ ਕੁੱਲ 1,20,271 ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿੱਚ 57,217 ਮਰਦ, 63,049 ਔਰਤਾਂ ਅਤੇ 5 ਅਦਰ ਵੋਟਰ ਸ਼ਾਮਲ ਹਨ।
ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ।

4
168 views

Comment