logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਧਦੀ ਗਰਮੀ ਦੌਰਾਨ ਥਾਣਾ ਸੁਲਤਾਨਵਿੰਡ ਵੱਲੋਂ ਲੋਕਾਂ ਦੀ ਸਹੂਲਤ ਲਈ ਛਬੀਲ ਦੀ ਸੇਵਾ ਕੀਤੀ ਗਈ

ਅੰਮ੍ਰਿਤਸਰ, 26 ਮਈ 2026 (ਅਭਿਨੰਦਨ ਸਿੰਘ)

ਕਮਿਸ਼ਨਰੇਟ ਪੁਲਿਸ , ਅੰਮ੍ਰਿਤਸਰ ਵੱਲੋਂ ਵਧ ਰਹੀ ਗਰਮੀ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ 26-05-2026 ਨੂੰ ਥਾਣਾ ਸੁਲਤਾਨਵਿੰਡ ਵੱਲੋਂ ਥਾਣੇ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।

ਇਸ ਮੌਕੇ ਪੁਲਿਸ ਅਧਿਕਾਰੀਆਂ ਸ਼੍ਰੀ ਵਿਸ਼ਾਲਜੀਤ ਸਿੰਘ ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ਼੍ਰੀ ਪ੍ਰੀਤ ਇੰਦਰ ਸਿੰਘ ਏਸੀਪੀ ਸਾਹਿਬ ਅੰਮ੍ਰਿਤਸਰ, ਅਤੇ ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫਸਰ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਅਤੇ ਕਰਮਚਾਰੀਆਂ ਵੱਲੋਂ ਰਾਹਗੀਰਾਂ, ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਮਿੱਠਾ ਜਲ ਪਿਲਾ ਕੇ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ ਗਿਆ।

ਪੰਜਾਬ ਪੁਲਿਸ ਹਮੇਸ਼ਾਂ ਲੋਕ ਸੇਵਾ ਲਈ ਵਚਨਬੱਧ ਹੈ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਵਿੱਚ ਅੱਗੇ ਰਹਿ ਕੇ ਆਪਣਾ ਯੋਗਦਾਨ ਪਾਉਂਦੀ ਰਹਿੰਦੀ ਹੈ। ਇਸ ਦੌਰਾਨ ਲੋਕਾਂ ਵੱਲੋਂ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ।

1
445 views

Comment