ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਤੇ ਇਤਿਹਾਸਕ ਮਹੱਤਵ
ਸ੍ਰੀ ਅਕਾਲ ਤਖ਼ਤ ਸਾਹਿਬ: 28 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਿੱਖ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੋੜ ਨੂੰ ਦਰਸਾਉਂਦਾ ਹੈ।
ਅੰਮ੍ਰਿਤਸਰ: 1606 ਵਿੱਚ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਸਾਹਮਣੇ ਅਕਾਲ ਤਖ਼ਤ ਦੀ ਨੀਂਹ ਰੱਖੀ ਸੀ। ਅਕਾਲ ਤਖ਼ਤ ਸਿੱਖਾਂ ਲਈ ਸਰਵਉੱਚ ਰਾਜਨੀਤਿਕ ਅਤੇ ਨਿਆਂਇਕ ਸਥਾਨ ਹੈ, ਜੋ ਸਿੱਖ ਧਰਮ ਅਤੇ ਸਮਾਜ ਵਿੱਚ ਕੇਂਦਰੀ ਭੂਮਿਕਾ ਨਿਭਾਂਦਾ ਹੈ।