logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

"ਮਿਨੀਮਮ ਵੇਜ ਐਕਟ ਦੀ ਉਲੰਘਣਾ ਖ਼ਿਲਾਫ਼ ਭੱਠਾ ਮਜ਼ਦੂਰਾਂ ਦਾ ਸੰਘਰਸ਼ ਤੇਜ਼, 1 ਜੂਨ ਤੋਂ ਡੀ.ਸੀ. ਦਫ਼ਤਰ ਅੱਗੇ ਭੁੱਖ ਹੜਤਾਲ"।

ਸ੍ਰੀ ਫਤਹਿਗੜ੍ਹ ਸਾਹਿਬ: ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਨੇ ਪ੍ਰਸ਼ਾਸਨ ਦੀ ਬੇਰੁਖ਼ੀ ਖ਼ਿਲਾਫ਼ 1 ਜੂਨ ਤੋਂ ਡੀ.ਸੀ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂੰ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਦੱਸਿਆ ਗਿਆ ਕਿ ਭੱਠਾ ਮਜ਼ਦੂਰ ਲਗਾਤਾਰ ਆਪਣਾ ਬਣਦਾ ਕਾਨੂੰਨੀ ਉਜਰਤ ਪ੍ਰਾਪਤ ਕਰਨ ਲਈ ਜੱਦੋ-ਜਹਿਦ ਕਰ ਰਹੇ ਹਨ।

ਸੂਬਾ ਆਗੂ ਦਿਲਵਰ ਖਾਂ ਨੇ ਦੱਸਿਆ ਕਿ 19 ਮਈ ਨੂੰ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਹੋਇਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਭੱਠਾ ਮਾਲਕ ਮਿਨੀਮਮ ਵੇਜ ਐਕਟ 1948 ਦੀ ਉਲੰਘਣਾ ਕਰ ਰਹੇ ਹਨ ਅਤੇ ਪ੍ਰਸ਼ਾਸਨ ਦੀ ਚੁੱਪੀ ਚਿੰਤਾਜਨਕ ਹੈ। ਜੇਕਰ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਨਾ ਮਿਲੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜਥੇਬੰਦੀ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ।

0
774 views

Comment