logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੈਗਾ ਪੀ.ਟੀ.ਐੱਮ ਦਾ ਆਯੋਜਨ

ਮਾਪਿਆਂ ਤੇ ਅਧਿਆਪਕਾਂ ਵਿੱਚ ਭਰਪੂਰ ਜੋਸ਼, ਸਿੱਖਿਆ ਨੂੰ ਲੈ ਕੇ ਸਾਂਝੀ ਵਚਨਬੱਧਤਾ

“ਪੰਜਾਬ ਦਾ ਮਾਣ ਤੇ ਸਿੱਖਿਆ ਦਾ ਮਹਾ ਜਸ਼ਨ” ਤਹਿਤ ਵਰਕਸ਼ਾਪ ਨੇ ਖਿੱਚਿਆ ਧਿਆਨ

ਸ੍ਰੀ ਅਨੰਦਪੁਰ ਸਾਹਿਬ 30 ਮਈ: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਰਾਜ ਨੂੰ ਸਿੱਖਿਆ ਖੇਤਰ ਵਿੱਚ ਅੱਗੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿੱਚ “ਪੰਜਾਬ ਦਾ ਮਾਣ ਤੇ ਸਿੱਖਿਆ ਦਾ ਮਹਾ ਜਸ਼ਨ” ਮੁਹਿੰਮ ਹੇਠ ਮੈਗਾ ਪੀ.ਟੀ.ਐੱਮ ਅਤੇ ਮਾਪਿਆਂ ਦੀ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਵਿੱਚ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ ਅਤੇ ਮਾਪਿਆਂ ਦੀ ਵੱਡੀ ਭਾਗੀਦਾਰੀ ਰਹੀ।

     ਪ੍ਰੋਗਰਾਮ ਦੌਰਾਨ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸਕੂਲ ਪਹੁੰਚ ਕੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਾਪਿਆਂ ਨੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਹੱਥਾਂ ਵਿੱਚ ਦੇਖ ਕੇ ਖੁਸ਼ ਹਨ। ਦੋਹਾਂ ਪੱਖਾਂ ਵਿੱਚ ਆਪਸੀ ਭਰੋਸਾ ਅਤੇ ਸਹਿਯੋਗ ਦੀ ਭਾਵਨਾ ਸਾਫ਼ ਦਿਖਾਈ ਦਿੱਤੀ।

     ਇਸ ਮੌਕੇ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ ਅਤੇ ਵਿਵਹਾਰਕ ਵਿਕਾਸ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵਿੱਚ ਘਰ ਵਿੱਚ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਅਤੇ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਸਵਾਗਤ ਕੀਤੇ।

     ਪ੍ਰਿੰਸੀਪਲ ਨੀਰਜ ਕੁਮਾਰ ਵਰਮਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਦੇ ਨਵੇਂ ਉਪਰਾਲਿਆਂ ਨਾਲ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਨੂੰ ਨਿਖਾਰਨ ਦੇ ਵਧੀਆ ਮੌਕੇ ਮਿਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਮਾਪਿਆਂ ਅਤੇ ਅਧਿਆਪਕਾਂ ਦੇ ਦਰਮਿਆਨ ਸਾਂਝ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਮੈਗਾ ਪੀ.ਟੀ.ਐੱਮ ਅਤੇ ਵਰਕਸ਼ਾਪ ਸਕੂਲ ਲਈ ਇੱਕ ਪ੍ਰੇਰਣਾਦਾਇਕ ਕਦਮ ਸਾਬਤ ਹੋਈ, ਜਿਸ ਨਾਲ ਨਾ ਸਿਰਫ ਮਾਪਿਆਂ ਅਤੇ ਅਧਿਆਪਕਾਂ ਵਿੱਚ ਸੰਪਰਕ ਵਧਿਆ, ਸਗੋਂ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਨਵੀਂ ਦਿਸ਼ਾ ਮਿਲੀ।

36
671 views

Comment