ਜਲਾਲਾਬਾਦ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦੀ ਘਟਨਾ
ਜਲਾਲਾਬਾਦ: ਬਾਰੇਕੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਗੁਰੂ ਗ੍ਰੰਥ ਸਾਹਿਬ ਦਾ ਇੱਕ ਪਾਵਨ ਸਰੂਪ ਅਗਨਿ ਭੇਟ ਹੋ ਗਿਆ ਜਿਸ ਨਾਲ ਇਲਾਕੇ ਵਿੱਚ ਦੁੱਖ ਅਤੇ ਚਿੰਤਾ ਦਾ ਮਾਹੌਲ ਬਣਿਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਕਾਰਨ ਗੁਰਦੁਆਰਾ ਸਾਹਿਬ ਵਿੱਚ ਲੱਗੇ ਪੱਖੇ ਵਿੱਚ ਹੋਇਆ ਸ਼ਾਰਟ ਸਰਕਿਟ ਹੋ ਸਕਦਾ ਹੈ। ਫਿਰ ਵੀ, ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਲਈ ਪੁਲਿਸ ਅਤੇ ਸੰਬੰਧਤ ਅਧਿਕਾਰੀ ਜਾਂਚ ਕਰ ਰਹੇ ਹਨ।