ਕਰਨ ਕਰਾਵਨ ਆਪੇ ਆਪਿ' ਦੇ ਸਿਧਾਂਤ 'ਤੇ ਚੱਲਦਿਆਂ ਸਿੱਕੀ ਸਾਹਿਬ ਨੇ ਕੀਤੀ ਲੋਕ ਸੇਵਾ ਦੀ ਮਿਸਾਲ ਕਾਇਮ
ਕਰਨ ਕਰਾਵਨ ਆਪੇ ਆਪਿ' ਦੇ ਸਿਧਾਂਤ 'ਤੇ ਚੱਲਦਿਆਂ ਸਿੱਕੀ ਸਾਹਿਬ ਨੇ ਕੀਤੀ ਲੋਕ ਸੇਵਾ ਦੀ ਮਿਸਾਲ ਕਾਇਮ
ਰਿਪੋਰਟ :- ਡਾਕਟਰ ਸਤਵਿੰਦਰ ਬੁੱਗਾ
ਸੰਗਤ ਦੀ ਸਮੱਸਿਆ ਦੇ ਹੱਲ ਲਈ ਸਿੱਕੀ ਸਾਹਿਬ ਵੱਲੋਂ 4 ਕਨਾਲ ਜ਼ਮੀਨ ਲੋਕਾਂ ਦੇ ਹਵਾਲੇ
ਖਡੂਰ ਸਾਹਿਬ, ਇਲਾਕੇ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਅੱਗੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਸ. ਰਮਨਜੀਤ ਸਿੰਘ ਸਿੱਕੀ ਨੇ ਇੱਕ ਵਾਰ ਫਿਰ ਲੋਕ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ। ਖਡੂਰ ਸਾਹਿਬ ਦੇ ਚੰਡੀਗੜ੍ਹ ਮੁਹੱਲਾ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਉਠਾਈ ਜਾ ਰਹੀ ਸੀ। ਮੁਹੱਲੇ ਦੇ ਵਸਨੀਕਾਂ ਨੇ ਦੱਸਿਆ ਕਿ ਬਰਸਾਤ ਅਤੇ ਘਰਾਂ ਦਾ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਥਾਨਕ ਲੋਕਾਂ ਅਨੁਸਾਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਈ ਲੋਕ ਚਮੜੀ ਰੋਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ। ਗੁਰੂ ਘਰ ਆਉਣ ਵਾਲੀ ਸੰਗਤ ਨੂੰ ਵੀ ਗੰਦੇ ਪਾਣੀ ਵਿੱਚੋਂ ਲੰਘਣਾ ਪੈਂਦਾ ਸੀ, ਜਿਸ ਕਾਰਨ ਲੋਕਾਂ ਵਿੱਚ ਕਾਫ਼ੀ ਚਿੰਤਾ ਸੀ।
ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸ. ਰਮਨਜੀਤ ਸਿੰਘ ਸਿੱਕੀ ਨੇ ਮੁਹੱਲਾ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਨੇ ਕਿਹਾ ਕਿ “ਕਰਨ ਕਰਾਵਨ ਆਪੇ ਆਪਿ” ਦੇ ਸਿਧਾਂਤ 'ਤੇ ਚੱਲਦਿਆਂ ਜੋ ਕੁਝ ਵੀ ਮਨੁੱਖ ਕੋਲ ਹੈ, ਉਹ ਵਾਹਿਗੁਰੂ ਦੀ ਬਖਸ਼ਿਸ਼ ਹੈ ਅਤੇ ਉਸ ਨੂੰ ਲੋਕ ਭਲਾਈ ਲਈ ਵਰਤਣਾ ਹੀ ਅਸਲ ਸੇਵਾ ਹੈ।
ਸੰਗਤ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸਿੱਕੀ ਸਾਹਿਬ ਨੇ ਗੁਰੂ ਸਾਹਿਬ ਦੀ ਬਖਸ਼ੀ ਹੋਈਆਂ ਦਾਤਾਂ ਵਿੱਚੋਂ 4 ਕਨਾਲ ਜ਼ਮੀਨ ਲੋਕਾਂ ਅਤੇ ਸੰਗਤ ਨੂੰ ਅਰਪਣ ਕਰ ਦਿੱਤੀ ਤਾਂ ਜੋ ਉੱਥੇ ਛੱਪੜ ਦਾ ਨਿਰਮਾਣ ਕੀਤਾ ਜਾ ਸਕੇ ਅਤੇ ਇਲਾਕੇ ਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਹੋ ਸਕੇ। ਇਸ ਉਪਰਾਲੇ ਨਾਲ ਨਾ ਸਿਰਫ਼ ਗਲੀਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਲੋਕਾਂ ਨੂੰ ਸਿਹਤ ਸੰਬੰਧੀ ਮੁਸ਼ਕਲਾਂ ਤੋਂ ਵੀ ਰਾਹਤ ਮਿਲੇਗੀ।
ਇਸ ਮੌਕੇ ਮੁਹੱਲਾ ਵਾਸੀਆਂ ਅਤੇ ਸੰਗਤ ਨੇ ਸਿੱਕੀ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਫ਼ੈਸਲੇ ਸਮਾਜ ਲਈ ਪ੍ਰੇਰਣਾ ਹਨ। ਉਨ੍ਹਾਂ ਕਿਹਾ ਕਿ ਸਿੱਕੀ ਸਾਹਿਬ ਨੇ ਇੱਕ ਸੱਚੇ ਜਨ ਸੇਵਕ ਹੋਣ ਦਾ ਫ਼ਰਜ਼ ਨਿਭਾਉਂਦਿਆਂ ਲੋਕਾਂ ਦੀ ਸਮੱਸਿਆ ਨੂੰ ਆਪਣੀ ਸਮੱਸਿਆ ਸਮਝਿਆ ਅਤੇ ਉਸ ਦੇ ਹੱਲ ਲਈ ਵੱਡਾ ਯੋਗਦਾਨ ਪਾਇਆ ਹੈ।