logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਭਾਰਤ ਸਰਕਾਰ ਵੱਲੋਂ ਆਪਣੇ ਦੇਸ਼ ਦੇ ਕਿਸਾਨਾਂ ਦੇ ਹਿੱਤ ਅਮਰੀਕਾ ਕੋਲ ਗਿਰਵੀ ਰੱਖ,ਡੋਨਾਲਡ ਟਰੰਪ ਦੀਆਂ ਭਾਰਤ ਦੇ ਕਿਸਾਨਾਂ ਨੂੰ ਉਜਾੜਨ ਦੀਆ ਨੀਤੀਆਂ ਅੱਗੇ ਗੋਡੇ ਟੇਕੇ ਜਾ ਰਹੇ ਹਨ*



ਫਰੀਦਕੋਟ 04.06.26(ਨਾਇਬ ਰਾਜ)

*ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਲਈ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਐਸਕੇਐਮ ਗੈਰ ਸਿਆਸੀ ਦੇ ਬੈਨ ਹੇਠ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਦਿੱਤੇ ਗਏ ਮੰਗ ਪੱਤਰ*

*ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ, ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਉਤਪਾਦਾਂ ਉੱਪਰ ਆਯਾਤ ਡਿਊਟੀ ਲਗਾਈ ਜਾਵੇ*

*ਐਸਕੇਐਮ ਗੈਰ ਸਿਆਸੀ ਦੀ ਅਗਵਾਈ ਵਿੱਚ ਬੀਕੇਯੂ ਏਕਤਾਂ ਸਿੱਧੂਪੁਰ ਵੱਲੋਂ ਫਰੀਦਕੋਟ ਵਿਖੇ ਰੋਸ ਪ੍ਰਦਰਸ਼ਨ ਕਰ ਡੋਨਾਲਡ ਟਰੰਪ ਦੇ ਪੁਤਲੇ ਸਾੜਨ ਉਪਰੰਤ ਡੀਸੀ ਰਾਹੀਂ ਮਾਨਯੋਗ ਰਾਸ਼ਟਰਪਤੀ ਜੀ ਦੇ ਨਾਮ ਦਿੱਤਾ ਗਿਆ ਮੰਗ ਪੱਤਰ*

ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ ਡੇਰੀ ਅਤੇ ਪੋਲਟੀ ਸੈਕਟਰ ਨੂੰ ਬਾਹਰ ਰੱਖਣ ਲਈ ਅਤੇ ਭਾਰਤ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਬਾਹਰਲੇ ਦੇਸ਼ਾ ਤੋਂ ਆਉਣ ਵਾਲੀਆਂ ਵਸਤੂਆ ਉੱਪਰ ਆਯਾਤ ਡਿਊਟੀ ਲਗਵਾਉਣ ਵਾਸਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਪੂਰੇ ਦੇਸ਼ ਅੰਦਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕਣ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਮੰਗ ਪੱਤਰ ਦਿੱਤੇ ਗਏ।
ਫਰੀਦਕੋਟ ਵਿਖੇ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲਾ ਪ੍ਰਧਾਨ ਬੋਹੜ ਸਿੰਘ ਰੁਪੱਈਆ ਨੇ ਕਿਹਾ ਕਿ ਜਿਵੇਂ ਮੁਗਲ ਸ਼ਾਸਕਾਂ ਸਮੇਂ ਈਸਟ ਇੰਡੀਆ ਕੰਪਨੀ ਵੱਲੋਂ ਭਾਰਤ ਅੰਦਰ ਉਸ ਸਮੇਂ ਸਿਰਫ ਵਪਾਰ ਕਰਨ ਲਈ ਇਜਾਜਤ ਲੈ ਕੇ ਪੂਰੇ ਦੇਸ਼ ਨੂੰ ਗੁਲਾਮ ਕੀਤਾ ਗਿਆ ਸੀ ਅਤੇ ਈਸਟ ਇੰਡੀਆ ਕੰਪਨੀ ਦੀ ਉਸ ਗੁਲਾਮੀ ਤੋ ਭਾਰਤ ਨੂੰ ਆਜ਼ਾਦ ਕਰਾਉਣ ਵਾਸਤੇ ਲੱਖਾਂ ਮਰਜੀਵੜਿਆਂ ਨੂੰ ਆਪਣੀਆਂ ਸ਼ਹਾਦਤਾਂ ਦੇਣੀਆਂ ਪਈਆਂ ਅਤੇ ਉਸ ਸਮੇਂ ਦੇ ਭਾਰਤ ਦੇ ਸ਼ਾਸਕਾਂ ਵੱਲੋਂ ਕੀਤੇ ਗਏ ਇੱਕ ਦੇਸ਼ ਮਾਰੂ ਸਮਝੌਤੇ ਦੀ ਵੱਡੀ ਕੀਮਤ ਚੁਕਾਉਣੀ ਪਈ ਸੀ ਅੱਜ ਫੇਰ ਤੋਂ ਉਸੇ ਰਸਤੇ ਉੱਤੇ ਭਾਜਪਾ ਦੀ ਸਰਕਾਰ ਵੱਲੋਂ ਦੇਸ਼ ਨੂੰ ਤੋਰਨ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕ ਕੇ ਡੋਨਾਲਡ ਟਰੰਪ ਦੇ ਹਰ ਇੱਕ ਹੁਕਮ ਨੂੰ ਮੰਨਿਆ ਜਾ ਰਿਹਾ ਹੈ ਜਿਸ ਤੋਂ ਇਹ ਸੰਕੇਤ ਮਿਲ ਰਿਹਾ ਹੈ ਕਿ 140 ਕਰੋੜ ਤੋਂ ਵੱਧ ਆਬਾਦੀ ਵਾਲੇ ਭਾਰਤ ਦੇਸ਼ ਉੱਪਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਾਸਨ ਨਹੀਂ ਹੈ ਸਗੋਂ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਹੀ ਭਾਰਤ ਉੱਤੇ ਆਪਣੇ ਹੁਕਮ ਲਾਗੂ ਕੀਤੇ ਜਾ ਰਹੇ ਹਨ ਅਤੇ ਭਾਰਤ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਖੜਨ ਦੀ ਬਜਾਏ ਭਾਰਤ ਦੇ ਲੋਕਾਂ ਦਾ
ਜ਼ਿੰਦਗੀ ਜਿਉਣ ਦਾ ਹੱਕ ਅਮਰੀਕਾ ਕੋਲ ਗਿਰਵੀ ਰੱਖ ਕੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਜਿਸ ਨੂੰ ਅੰਤਿਮ ਰੂਪ ਦੇਣ ਲਈ ਹੀ ਅਮਰੀਕਾ ਦਾ ਇੱਕ ਉੱਚ ਪੱਧਰੀ ਵਫਦ ਭਾਰਤ ਆ ਰਿਹਾ ਹੈ ਇਸ ਲਈ ਹੀ ਅਮਰੀਕਾ ਦੇ ਰਾਸ਼ਟਰਪਤੀ ਦੇ ਪੁਤਲੇ ਫੂਕ ਕੇ ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਭਾਰਤ ਦੇ ਨਾਮ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ,ਡਾਅਰੀ ਅਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਲਈ ਮੰਗ ਪੱਤਰ ਦਿੱਤੇ ਗਏ ਹਨ। ਇੰਦਰਜੀਤ ਸਿੰਘ ਜਿਲ੍ਹਾ ਜਨਰਲ ਸਕੱਤਰ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐਮਐਸਪੀ ਦਾ ਗਾਰੰਟੀ ਕਾਨੂੰਨ, ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ C²+50% ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਆਦਿ ਅਤੇ ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ,ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕਦੇ ਹੋਏ ਦੇਸ਼ ਦੀ ਰੀੜ ਦੀ ਹੱਡੀ ਖੇਤੀਬਾੜੀ,ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲਾ ਕਿਸਾਨ ਮਾਰੂ ਅਤੇ ਦੇਸ਼ਮਾਰੂ ਸਮਝੌਤਾ ਕੀਤਾ ਜਾ ਰਿਹਾ ਹੈ ਜਿਸ ਨਾਲ ਪਹਿਲਾਂ ਹੀ ਸਰਕਾਰ ਵੱਲੋਂ ਐਮਐਸਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ C²+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ ਤੇ ਲੱਕ ਟੁੱਟ ਚੁੱਕਿਆ ਹੈ ਅਤੇ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਇਹਨਾਂ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ। ਉਹਨਾਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆਂ ਦੇ ਸਭ ਤੋਂ ਵੱਡੇ ਲੋਕ ਤਾਂਤਰਿਕ ਦੇਸ਼ ਦੇ ਮੁਖੀ ਹਨ ਪ੍ਰੰਤੂ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤ ਵਿੱਚ ਸੋਚਣ ਅਤੇ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਅੱਗੇ ਗੋਡੇ ਟੇਕ ਕੇ ਬੇਵਸ ਹੋਏ ਦਿਖਾਈ ਦੇ ਰਹੇ ਹਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੀ ਬਜਾਏ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਭਾਰਤ ਉੱਪਰ ਹੁਕਮ ਲਾਗੂ ਕੀਤੇ ਜਾ ਰਹੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਵੱਲੋ ਭਾਰਤ ਉੱਪਰ ਦਬਾਅ ਪਾ ਕੇ ਜਿੰਨਾ ਦੇਸ਼ਾਂ ਤੋਂ ਭਾਰਤ ਨੂੰ ਸਸਤਾ ਤੇਲ ਮਿਲਦਾ ਸੀ ਉਸ ਨੂੰ ਬੰਦ ਕਰਵਾਇਆ ਗਿਆ ਤੇ ਡੋਨਾਲਡ ਟਰੰਪ ਵੱਲੋਂ ਦਬਾਅ ਪਾ ਕੇ ਭਾਰਤ ਸਰਕਾਰ ਨੂੰ ਮਹਿੰਗਾ ਤੇਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਅਤੇ ਤੇਲ ਮਹਿੰਗਾ ਹੋਣ ਕਾਰਨ ਭਾਰਤ ਵਿੱਚ ਹਰ ਇੱਕ ਵਸਤੂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ ਅਤੇ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਇਹਨਾਂ ਹਿਟਲਰ ਸ਼ਾਹੀ ਨੀਤੀਆਂ ਦੀ ਮਾਰ ਭਾਰਤ ਦੇ 140 ਕਰੋੜ ਤੋਂ ਵੱਧ ਲੋਕਾਂ ਨੂੰ ਝੱਲਣੀ ਪੈ ਰਹੀ ਹੈ। ਇਸ ਮੌਕੇ ਉਹਨਾਂ ਨਾਲ:ਗੁਰਦਿੱਤਾ ਸਿੰਘ ਜਿਲ੍ਹਾ ਵਿੱਤ ਸਕੱਤਰ,ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫਰੀਦਕੋਟ,ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ ਰਾਜਵੀਰ ਸਿੰਘ ਪੱਖੀ ਬਲਾਕ ਗੋਲੇਵਾਲਾ ,ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ,ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ,ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ,ਬਲਾਕ ਕੋਟਕਪੂਰਾ ਤੋ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ,ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।
ਜਾਰੀ ਕਰਤਾ: ਬੋਹੜ ਸਿੰਘ ਰੁਪੱਈਆਂ ਵਾਲਾ ਜਿਲਾ ਪ੍ਰਧਾਨ ਫਰੀਦਕੋਟ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ।

8
279 views

Comment