ਜਲੰਧਰ ਵਿੱਚ ਰੇਡ ਦੌਰਾਨ SHO ਅਤੇ ਪੁਲਿਸ ਟੀਮ ਦਾ ਘੇਰਾਓ, ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ, ਇਲਾਕੇ ਵਿੱਚ ਹੜਕੰਪ
ਜਲੰਧਰ: ਜਲੰਧਰ ਵਿੱਚ ਪੁਲਿਸ ਵੱਲੋਂ ਕੀਤੀ ਗਈ ਇੱਕ ਰੇਡ ਦੌਰਾਨ ਉਸ ਵੇਲੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਜਦੋਂ ਭੀੜ ਨੇ SHO ਸਮੇਤ ਪੁਲਿਸ ਟੀਮ ਦਾ ਘੇਰਾਓ ਕਰ ਲਿਆ। ਜਾਣਕਾਰੀ ਅਨੁਸਾਰ ਮੌਕੇ ’ਤੇ ਦੋਵਾਂ ਪਾਸਿਆਂ ਵਿਚਾਲੇ ਤਕਰਾਰ ਹੋਣ ਤੋਂ ਬਾਅਦ ਹਾਲਾਤ ਵਿਗੜ ਗਏ ਅਤੇ ਗੋਲੀ ਚੱਲਣ ਦੀ ਘਟਨਾ ਵਾਪਰ ਗਈ।
ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੱਡੀ ਗਿਣਤੀ ਵਿੱਚ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਗੋਲੀ ਚੱਲਣ ਦੇ ਕਾਰਨਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਲਾਕੇ ਵਿੱਚ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਰਿਪੋਰਟਰ: ਅਜੈ ਕੁਮਾਰ