logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸੰਗਰੂਰ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਜਥੇਬੰਦੀ ਦੀ ਨਵੀਂ ਕਮੇਟੀ ਚੁਣੀ ਗਈ

ਸੰਗਰੂਰ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਅਤੇ ਤਾਲਮੇਲ ਕਮੇਟੀ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਸੰਗਰੂਰ ਦੀ ਨਵੀਂ ਕਮੇਟੀ ਦੀ ਚੋਣ ਅਮਲ ਵਿੱਚ ਲਿਆਂਦੀ ਗਈ। ਇਸ ਵਿਸ਼ੇਸ਼ ਇਕੱਤਰਤਾ ਵਿੱਚ ਸੂਬਾ ਕਨਵੀਨਰ ਗੁਲਜ਼ਾਰ ਖਾਂ, ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਕਰਨਬੀਰ ਸਿੰਘ ਅਤੇ ਹਰਪਾਲ ਸਿੰਘ ਟਿਵਾਣਾ ਸਮੇਤ ਕਈ ਪ੍ਰਮੁੱਖ ਆਗੂ ਹਾਜ਼ਰ ਰਹੇ। ਨਵੀਂ ਕਮੇਟੀ ਦੇ ਜਗਤਾਰ ਸਿੰਘ ਬੁਡਰੁੱਖਾਂ ਨੂੰ ਜ਼ਿਲ੍ਹਾ ਪ੍ਰਧਾਨ, ਕਰਮਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਘਾਬਦਾਂ ਨੂੰ ਜਨਰਲ ਸਕੱਤਰ ਅਤੇ ਉੱਘੇ ਲੇਖਕ ਤੇ ਸਮਾਜ ਸੇਵਕ ਪਰਮਜੀਤ ਸਿੰਘ "ਪੰਮੀ ਫੱਗੂਵਾਲੀਆ" ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਚੁਣਿਆ ਗਿਆ।

ਪੰਮੀ ਫੱਗੂਵਾਲੀਆ ਨੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਊਟਸੋਰਸਿੰਗ ਪ੍ਰਣਾਲੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਮਚਾਰੀਆਂ ਵਰਗੀਆਂ ਸਹੂਲਤਾਂ ਨਹੀਂ ਮਿਲਦੀਆਂ। ਉਹਨਾਂ ਨੇ ਕਿਹਾ ਕਿ ਜਦਕਿ ਕੈਬਨਿਟ ਨੇ ਗਰੁੱਪ C ਅਤੇ D ਦੀਆਂ ਨੌਕਰੀਆਂ ਵਿੱਚੋਂ ਆਊਟਸੋਰਸਿੰਗ ਖ਼ਤਮ ਕਰਨ ਲਈ ਬਿੱਲ ਮਨਜ਼ੂਰ ਕੀਤੇ ਸਨ, ਪਰ ਸਰਕਾਰ ਵੱਲੋਂ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਪਿਛਲੀਆਂ ਮੀਟਿੰਗਾਂ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਆਊਟਸੋਰਸ ਕਰਮਚਾਰੀਆਂ ਨੂੰ ਨਵੀਂ ਨੀਤੀ ਵਿੱਚ ਸ਼ਾਮਲ ਕਰਨ ਦੀ ਗੱਲ ਕੀਤੀ ਗਈ ਸੀ। ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਆਊਟਸੋਰਸਿੰਗ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਯੋਗ ਕਰਮਚਾਰੀਆਂ ਨੂੰ ਸਰਕਾਰੀ ਠੇਕੇ ਹੇਠ ਲਿਆਵੇ।

33
1586 views

Comment