logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ



ਕੋਟਕਪੂਰਾ, ਫਰੀਦਕੋਟ 07 ਜੂਨ26 (ਨਾਇਬ ਰਾਜ )

ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰਦੁਆਰਾ ਨਾਨਕਸਰ ਠਾਠ ਪਿੰਡ ਦੇਵੀਵਾਲਾ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਿਰਕਤ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪਿੰਡ ਪੱਕਾ ਨੰ. 3 ਵਿਖੇ ਗੁਰਮੇਲ ਸਿੰਘ ਦੀ ਅੰਤਿਮ ਅਰਦਾਸ, ਪਿੰਡ ਪੱਕਾ ਨੰ. 2 ਵਿਖੇ ਤੇਜ ਸਿੰਘ ਦੀ ਮਾਤਾ ਦੇ ਚਲਾਣਾ ਕਰ ਜਾਣ ਤੇ ਅਫਸੋਸ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਉਪਰੰਤ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਪਿੰਡ ਦਾਨਾ ਰੁਮਾਣਾ ਵਿਖੇ ਵਰਿੰਦਰਜੀਤ ਕੌਰ ਆਤਮਿਕ ਸ਼ਾਂਤੀ ਲਈ ਰੱਖ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

11
267 views

Comment