logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਲਖਬੀਰ ਸਿੰਘ ਨੇ ਪ੍ਰਿੰਸੀਪਲ ਅਹੁਦਾ ਸੰਭਾਲਿਆ ਸਰਕਾਰੀ ਸਕੂਲ ਰਾਹੋਂ

ਰਾਹੋਂ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਲਖਬੀਰ ਸਿੰਘ ਨੂੰ ਸਰਕਾਰੀ ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਵਿੱਚ ਪ੍ਰਿੰਸੀਪਲ ਦਾ ਅਹੁਦਾ ਦਿੱਤਾ ਗਿਆ ਹੈ। ਉਨ੍ਹਾਂ ਨੇ ਸਕੂਲ ਦੀਆਂ ਸੇਵਾਵਾਂ ਨਿਭਾਉਂਦਿਆਂ ਨਾਲ ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਸਰਹੀਦ ਭਗਤ ਸਿੰਘ ਨਗਰ ਵਿੱਚ ਵੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਲਖਬੀਰ ਸਿੰਘ ਪਹਿਲਾਂ ਵੀ ਉੱਪ-ਜ਼ਿਲ੍ਹਾ ਸਿੱਖਿਆ ਅਫਸਰ ਦੇ ਤੌਰ ਤੇ ਸੇਵਾਵਾਂ ਕਰ ਰਹੇ ਸਨ।

ਉਨ੍ਹਾਂ ਨੇ ਸਟਾਫ਼ ਨਾਲ ਮੀਟਿੰਗ ਦੌਰਾਨ ਕਿਹਾ ਕਿ ਉਹ ਸਕੂਲ ਨੂੰ ਪੰਜਾਬ ਦੀ ਸਰਵੋਤਮ ਸੰਸਥਾ ਬਣਾਉਣ ਲਈ ਪੂਰੇ ਯਤਨ ਕਰਨਗੇ ਅਤੇ ਵਿਦਿਆਰਥੀਆਂ ਦੀ ਗਿਣਤੀ ਨੂੰ ਇੱਕ ਹਜ਼ਾਰ ਤੋਂ ਵੱਧ ਕਰਨ ਦਾ ਟੀਚਾ ਰੱਖਦੇ ਹਨ। ਲਖਬੀਰ ਸਿੰਘ ਨੇ ਅਕਾਦਮਿਕ ਅਤੇ ਸਹਿ-ਅਕਾਦਮਿਕ ਵਿਕਾਸ ਤੇ ਧਿਆਨ ਕੇਂਦਰਿਤ ਕਰਨ ਦਾ ਵੀ ਵਾਅਦਾ ਕੀਤਾ। ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਦਵਿੰਦਰ ਕੌਰ, ਐਸਐਮਸੀ ਦੇ ਚੇਅਰਮੈਨ ਰਾਜੇਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

3
13 views

Comment