logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਲਾਲਾਬਾਦ ਨੇੜੇ ਮਜ਼ਦੂਰਾਂ ਨਾਲ ਭਰੀ ਪਿਕਅੱਪ ਪਲਟੀ, 9 ਜ਼ਖ਼ਮੀ, 3 ਦੀ ਹਾਲਤ ਗੰਭੀਰ

ਜਲਾਲਾਬਾਦ ਨੇੜੇ ਮਜ਼ਦੂਰਾਂ ਨਾਲ ਭਰੀ ਪਿਕਅੱਪ ਪਲਟੀ, 9 ਜ਼ਖ਼ਮੀ, 3 ਦੀ ਹਾਲਤ ਗੰਭੀਰ
ਖ਼ਬਰ:
ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਜਲਾਲਾਬਾਦ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਟਾਇਰ ਫਟਣ ਕਾਰਨ ਮਜ਼ਦੂਰਾਂ ਨਾਲ ਭਰੀ ਇੱਕ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ ਵਿੱਚ 9 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ 3 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਪਿੰਡ ਹਸਤਾ ਕਲਾਂ ਅਤੇ ਨੇੜਲੇ ਇਲਾਕਿਆਂ ਦੇ ਕਰੀਬ 20 ਤੋਂ 25 ਮਜ਼ਦੂਰ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖਾਸ ਵਿਖੇ ਝੋਨੇ ਦੀ ਬਿਜਾਈ ਲਈ ਜਾ ਰਹੇ ਸਨ। ਜਦੋਂ ਗੱਡੀ ਜਲਾਲਾਬਾਦ ਨੇੜੇ ਇੱਕ ਪੈਟਰੋਲ ਪੰਪ ਕੋਲ ਪਹੁੰਚੀ ਤਾਂ ਅਚਾਨਕ ਪਿਛਲਾ ਟਾਇਰ ਫੱਟ ਗਿਆ, ਜਿਸ ਕਾਰਨ ਡਰਾਈਵਰ ਦਾ ਗੱਡੀ 'ਤੇ ਕਾਬੂ ਖਤਮ ਹੋ ਗਿਆ।
ਪੁਲਸ ਮੁਤਾਬਕ ਟਾਇਰ ਫਟਣ ਤੋਂ ਬਾਅਦ ਪਿਕਅੱਪ ਕਈ ਪਲਟੀਆਂ ਖਾਂਦੀ ਹੋਈ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਕੇ ਉਲਟ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਅਤੇ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।
ਪੀੜਤ ਰਾਣੋ ਬਾਈ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਸਮੇਤ ਪਿੰਡ ਦੇ ਹੋਰ ਲੋਕ ਮਜ਼ਦੂਰੀ ਲਈ ਲੋਹੀਆਂ ਖਾਸ ਜਾ ਰਹੇ ਸਨ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਪੁਲਸ ਕਰਮਚਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

0
0 views

Comment