logo

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ

ਰੋਪੜ , ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖੜਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ।ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਜੀ ਨੇ ਮੁੱਖ ਮੰਤਰੀ ਜੀ ਦਾ ਸਵਾਗਤ ਕੀਤਾ।ਕੁਝ ਸਮਾਂ ਸਪੀਕਰ ਸਾਹਿਬ ਦੀ ਰਿਹਾਇਸ਼ 'ਤੇ ਰੁਕਣ ਉਪਰੰਤ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਨਾਲ ਲੈ ਕੇ ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਜੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸ਼ਰਧਾ ਅਤੇ ਸਤਿਕਾਰ ਭੇਂਟ ਕਰਨ ਲਈ ਖਟਕੜ ਕਲਾਂ ਲਈ ਰਵਾਨਾ ਹੋ ਗਏ।

0
17176 views