logo

ਸਰਕਾਰੀ ਸਕੂਲਾਂ ‘ਚ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਰੂਪਨਗਰ। ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ।

ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ ਅੱਜ ਸੈਕੰਡਰੀ ਵਿੰਗ ਦੀਆਂ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਕੁਮਾਰ ਖੋਸਲਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਸੁਰਿੰਦਰ ਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਅੱਜ ਦੋ ਮਾਪੇ ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਵਿਿਦਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ 'ਚ ਸੁਧਾਰ ਕੀਤਾ ਜਾ ਸਕੇ। ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਇੱਕ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਗਿਆ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ। ਵੱਖ-ਵੱਖ ਸਕੂਲਾਂ ‘ਚ ਮਾਪਿਆਂ ਨੂੰ ਪ੍ਰੋਜੈਕਟਰਾਂ ਤੇ ਐਲਈਡੀਜ਼ ਰਾਹੀਂ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ‘ਚ ਸਥਾਪਤ ਨਵੀਆਂ ਸਹੂਲਤਾਂ ਬਾਰੇ ਦੱਸਿਆ ਗਿਆ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।ਇਸ ਸਰਵੇਖਣ ਦੀ ਅਹਿਮੀਅਤ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਦੀ ਤਿਆਰੀ ਬਾਰੇ ਪ੍ਰੇਰਿਤ ਕਰਨ ਲਈ ਕੀਤਾ ਗਿਆ। ਵਿਭਾਗ ਵੱਲੋਂ ਇਸ ਸਰਵੇਖਣ ਦੀ ਕਰਵਾਈ ਜਾ ਰਹੀ ਤਿਆਰੀ ਬਾਰੇ ਵੀ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਦਿੱਤਾ।

0
16909 views