logo

ਜ਼ਿਲ੍ਹਾ ਜੇਲ, ਰੂਪਨਗਰ ਦਾ ਕੀਤਾ ਗਿਆ ਅਚਨਚੇਤ ਦੌਰਾ : ਸੈਸ਼ਨ ਜੱਜ

ਰठेआधਰ। ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜਿਲ੍ਹਾ ਅਤੇ ਸ਼ੈਸ਼ਨ ਜੱਜ, ਰੂਪਨਗਰ, ਸ੍ਰੀ ਬਰਿੰਦਰ ਸਿੰਘ ਰਮਾਣਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਰੂਪਨਗਰ ਅਤੇ ਸ੍ਰੀ ਮਾਨਵ, ਸੀ.ਜੇ.ਐਮ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਜੀਆਂ ਵਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਜੱਜ ਸਾਹਿਬਾਨ ਵਲੋਂ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਗਿਆ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਨੇ ਖਾਸ ਤੌਰ ਤੇ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਅਤੇ ਡਾਕਟਰ ਸਾਹਿਬ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਜਿਲ੍ਹਾ ਜੇਲ੍ਹ ਵਿੱਚ ਬਣੇ ਲੀਗਲ ਏਡ ਕਲੀਨਿਕ ਜਿਸ ਦੁਆਰਾ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੱਜ ਸਾਹਿਬਾਨ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾਂ ਨੂੰ ਨਿਯਮਾਂ ਮੁਤਾਬਿਕ ਚੁਸਤ ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

0
14653 views