logo

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਲਈ ਪ੍ਰਚਾਰ ਵੈਨ ਚਲਾਈ ਗਈ

ਰੂਪਨਗਰ  । ਪੰਜਾਬ ਸਰਕਾਰ ਵਲੋਂ ਝੋਨੇ ਦੀ ਰਹਿੰਦ ਖੂੰਹਦ ਪਰਾਲੀ ਨੂੰ ਅੱਗ ਨਾ ਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਾਰੇ ਪਿੰਡਾਂ ਦੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਲਈ ਅਤੇ ਪਰਾਲੀ ਨੂੰ ਖੇਤ ਵਿਚ ਹੀ ਵਾਹੁਣ ਲਈ ਪ੍ਰਚਾਰਕ ਵੈਨਾਂ ਚਲਾਉਣ ਦੀ ਆਗਿਆ ਦਿੱਤੀ ਗਈ ਹੈ।



ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਵਿਚ ਸ੍ਰੀਮਤੀ ਦੀਪਸਿਖਾ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਸਾਰੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਲਈ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਪ੍ਰਚਾਰਕ ਵੈਨਾਂ ਹਰ ਰੋਜ਼ ਵੱਖ ਵੱਖ ਪਿੰਡਾਂ ਵਿਚ ਜਾ ਕੇ ਆਉਣ ਵਾਲੇ ਝੋਨੇ ਦੀ ਪਰਾਲੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਉਸ ਦਾ ਅਗਲੀ ਫਸਲ ਨੂੰ ਹੋਣ ਵਾਲੇ ਫਾਇਦੇ ਬਾਰੇ ਜਾਣਕਾਰੀ ਦੇਣਗੀਆਂ ਅਤੇ ਝੋਨੇ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣੂ ਕਰਵਾਉਣਗੀਆਂ।

ਇਸ ਸਮੇਂ ਡਾ. ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਜੀ.ਐਸ ਘੁੰਮਣ ਉਪ ਡਾਇਰੈਕਟਰ ਕੇ.ਵੀ.ਕੇ. ਡਾ. ਉਪਿੰਦਰ ਪ੍ਰੋਫੈਸਰ ਕੇ.ਵੀ.ਕੇ. ਡਾ. ਅਪਰਨਾ ਪ੍ਰੋਫੈਸਰ ਕੇ.ਵੀ.ਕੇ. ਸ੍ਰੀ ਜੁਝਾਰ ਸਿੰਘ ਸਹਾਇਕ ਖੇਤੀਬਾੜੀ ਇੰਜੀ. ਗਰੇਡ 2 ਸ੍ਰੀ ਪਰਮਿੰਦਰ ਸਿੰਘ ਪੀ.ਡੀ. ਆਤਮਾ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

1
16538 views