logo
(Trust Registration No. 393)
Write Your Expression

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤਾ ਗਿਆ ਪਲੇਸਮੈਂਟ ਕੈਂਪ

ਰੂਪਨਗਰ।  ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸ੍ਰੀਮਤੀ ਦੀਪ ਸਿਖਾ ਸ਼ਰਮਾ ਵੱਲੋਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਚਲ ਰਿਹਾ ਹੈ।

ਜਿਸ ਵਿਚ ਬੇਰੋਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਹਰ ਹਫਤੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।


ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਪੀਟੈਂਟ ਸਨਰਜ਼ੀ ਦੇ ਨਿਯੋਜਕ ਵੱਲੋਂ ਟੈਲੀਕਾਲਰ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ।

ਇਸ ਇੰਟਰਵਿਊ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 12ਵੀਂ ਗ੍ਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਪਲੇਸਮੈਂਟ ਕੈਂਪ ਵਿੱਚ 43 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 26 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪਲੇਸਮੈਂਟ ਕੱਪ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਆਨਲਾਈਨ ਕੋਚਿੰਗ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਮੁਫਤ ਆਨ ਲਾਇਨ ਕੋਚਿੰਗ ਲਈ ਰਜਿਸਟਰ ਕੀਤਾ ਗਿਆ।

ਉਨ੍ਹਾਂ ਨੇ ਦਸਿਆ ਕਿ ਪ੍ਰਾਰਥੀ ਆਪਣੇ ਆਪ ਨੂੰ https://www.eduzphere.com/freegovtexams ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਨੌਕਰੀ ਦੇ ਚਾਹਵਾਨ ਪ੍ਰਾਰਥੀ WWW.PGRKAM.COM ਤੇ ਰਜਿਸਟਰ ਕਰਨ ਅਤੇ DBEE ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਪਾ ਵਿਚ ਭਾਗ ਲੈ ਕੇ ਲਾਭ ਉਠਾਉਣ ਅਤੇ ਆਪਣੀ ਯੋਗਤਾ ਦੇ ਆਧਾਰ ਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਜਿਲੇ ਪੱਧਰ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

0
34 Views
2
686 Views
0 Shares
Comment
1
56 Views
0 Shares
Comment
2
111 Views
0 Shares
Comment
29
669 Views
9 Shares
Comment
6
375 Views
4 Shares
Comment