logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰ

ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਵੱਲੋਂ ਕਮਲਜੀਤ ਸਿੰਘ ਕਮਲ ਦਾਸ ਨਮਾਨ

ਖੰਨਾ। ਖਾਲਿਸਤਾਨ ਅਤੇ ਅੱਤਵਾਦ ਦੇ ਖਿਲਾਫ ਪਿਛਲੇ ਲੰਬੇ ਸਮੇਂ ਤੋਂ ਬੇਖੌਫ ਹੋ ਕੇ ਪੱਤਰਕਾਰਤਾ ਕਰਨ ਕਰਕੇ ਪੰਜਾਬ ਦੇ ਸੀਨੀਅਰ ਜਰਨਲਿਸਟ ਅਤੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਮੀਡੀਆ ਐਡਵਾਇਜ਼ਰ ਕਮਲਜੀਤ ਸਿੰਘ ਕਮਲ ਨੂੰ ਪੰਜਾਬ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਗੁਰਸਿਮਰਨ ਮੰਡ ਤੇ ਚੇਅਰਮੈਨ ਅਮਿਤ ਅਰੋੜਾ ਵਲੋਂ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ।

ਇਸ ਸੰਬੰਧੀ ਗੱਲਬਾਤ ਕਰਦੇ ਹੋਏ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਕਮਲਜੀਤ ਸਿੰਘ ਕਮਲ ਸਿੱਖ ਕੌਮ ਨਾਲ ਸਬੰਧ ਰੱਖਣ ਦੇ ਬਾਵਜੂਦ ਵੀ ਨਿਰਪੱਖ ਤੌਰ ’ਤੇ ਪੱਤਰਕਾਰਤਾ ਕਰਦੇ ਹੋਏ ਹਿੰਦੂ ਸੰਗਠਨਾਂ ਨਾਲ ਜੁੜੇ ਹੋਏ ਹਨ।

ਉਨ੍ਹਾਂ ਵੱਲੋਂ ਖਾਲਿਸਤਾਨ, ਰਿਫਰੈਂਡੰਮ 2020 ਤੇ ਬੱਬਰ ਖਾਲਸਾ ਅੱਤਵਾਦੀਆਂ ਦੇ ਵਿਰੁੱਧ ਬੇਖੌਫ ਹੋ ਕੇ ਲਿਖਿਆ ਜਾ ਰਿਹਾ ਹੈ। ਜਿਸ ਕਰਕੇ ਸਾਡੇ ਫਰੰਟ ਵੱਲੋਂ ਅੱਜ ਕਮਲਜੀਤ ਸਿੰਘ ਕਮਲ ਨੂੰ ਸਨਮਾਨਤ ਕੀਤਾ ਗਿਆ।

ਇਸ ਸੰਬੰਧੀ ਗੱਲਬਾਤ ਕਰਦੇ ਹੋਏ ਕਮਲਜੀਤ ਸਿਘ ਕਮਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਖਾਲਿਸਤਾਨ ਅਤੇ ਅੱਤਵਾਦ ਵਿਰੁੱਧ ਹਮੇਸ਼ਾ ਹੀ ਅਵਾਜ ਬੁਲੰਦ ਕੀਤੀ ਜਾਵੇਗੀ।

ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਚੰਦ ਮੁੱਠੀ ਭਰ ਲੋਕਾਂ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।  
ਫੋਟੋ ਕੈਪਸ਼ਨ :
ਕਮਲਜੀਤ ਸਿੰਘ ਕਮਲ ਨੂੰ ਸਨਮਾਨਤ ਕਰਦੇ ਹੋਏ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਤੇ ਚੇਅਰਮੈਨ ਅਮਿਤ ਅਰੋੜਾ।

140
25844 views

Comment