logo
logo
(Trust Registration No. 393)
aima profilepic
Tejinderpal singh
All India Media Association
1
0 views    0 comment
0 Shares

1
0 views    0 comment
0 Shares

1
0 views    0 comment
0 Shares

1
0 views    0 comment
0 Shares

ਪਟਿਆਲਾ 07 ਜਨਵਰੀ ( ) ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿਚ ਸਰਕਾਰੀ ਕੁਆਰਟਰਾਂ ਵਿਚ ਹੋ ਰਹੀ ਲਿੰਗ ਦੀ ਜਾਂਚ ਇਕ ਮੰਦਭਾਗੀ ਘਟਨਾ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਬੀਤੇ ਦਿਨੀਂ ਹਰਿਆਣਾ ਸਿਹਤ ਵਿਬਾਗ ਦੀ ਟੀਮ ਨੇਂ ਪਟਿਆਲਾ ਦੀ ਸਿਹਤ ਵਿਭਾਗ ਦੀ ਟੀਮ ਦੀ ਮਦਦ ਨਾਲ ਰਾਜਪੁਰਾ ਦੇ ਸਰਕਾਰੀ ਏ.ਪੀ.ਜੈਨ.ਹਸਪਤਾਲ ਦੇ ਕੁਆਟਰ ਵਿੱਚ ਗੈਰ ਕਾਨੂੰਨੀ ਤੌਰ ਤੇ ਹੋ ਰਹੀ ਲਿੰਗ ਜਾਂਚ ਦਾ ਪਰਦਾਫਾਸ਼ ਕੀਤਾ ਸੀ।ਇਸ ਘਿਨੌਣੀ ਹਰਕਤ ਵਿੱਚ ਸ਼ਾਮਲ ਸਰਕਾਰੀ ਹਸਪਤਾਲ ਵਿਚ ਕੰਮ ਕਰ ਰਿਹਾ ਦਰਜਾ ਚਾਰ ਅਤੇ ਪੋਰਟੇਬਲ ਅਲਟ੍ਰਾਸਾਂਉਂਡ ਮਸ਼ੀਨ ਨਾਲ ਲਿੰਗ ਦੀ ਜਾਂਚ ਕਰ ਰਿਹਾ ਦੋਸ਼ੀ ਨੂੰ ਮੌਕੇ ਤੇ ਹੀ ਟੀਮ ਵੱਲੋਂ ਦਬੋਚ ਲਿਆ ਸੀ।ਟੀਮ ਵੱਲੋਂ ਫਰਜ਼ੀ ਮਰੀਜ਼ ਤੋਂ ਅਲਟ੍ਰਾਸਾਉਂਡ ਕਰਨ ਲਈ ਦੋਸ਼ੀਆਂ ਵੱਲੋਂ ਗਈ ਰਾਸ਼ੀ(ਨੰਬਰੀ ਨੋਟ) ਵੀ ਮੌਕੇ ਤੇ ਬਰਾਮਦ ਕਰ ਲਏ।ਇਸ ਤੋਂ ਇਲਾਵਾ ਅਲਟਰਾਸਾਊਂਡ ਕਰਨ ਵਾਲੀ ਪੋਰਟੇਬਲ ਮਸ਼ੀਨ, ਜੈਲੀ, ਪ੍ਰੋਬ ਅਤੇ ਹੋਰ ਸਾਮਾਨ ਵੀ ਮੌਕੇ ਤੇ ਟੀਮ ਵੱਲੋਂ ਜ਼ਬਤ ਕਰਕੇ ਇਨ੍ਹਾਂ ਦੋਸ਼ੀਆਂ ਨੂੰ ਪੀ.ਐਨ.ਡੀ.ਟੀ.ਐਕਟ ਦੀ ਉਲੰਘਣਾ ਕਰਨ ਤਹਿਤ ਐਸ.ਐਮ.ਓ. ਰਾਜਪੁਰਾ ਵਾਲੇ ਵੱਲੋਂ ਥਾਣਾ ਰਾਜਪੁਰਾ ਵਿਖੇ ਐਫ.ਆਈ.ਆਰ. ਦਰਜ਼ ਕਰਵਾ ਦਿੱਤੀ ਗਈ ਹੈ ਅਤੇ ਫੜੇ ਗਏ ਦੋਸ਼ੀਆਂ ਨੂੰ ਸਮੇਤ ਸਾਮਾਨ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਇਨ੍ਹਾਂ ਦੋਸ਼ੀਆਂ ਦੀ ਪੁਲੀਸ ਵੱਲੋਂ ਕੀਤੀ ਪੁੱਛ ਪੜਤਾਲ ਦੌਰਾਨ ਜੇਕਰ ਸਰਕਾਰੀ ਹਸਪਤਾਲ ਦਾ ਕੋਈ ਹੋਰ ਮੁਲਾਜ਼ਮ ਦੀ ਵੀ ਇਸ ਲਿੰਗ ਜਾਂਚ ਗਤੀਵਿਧੀ ਵਿੱਚ ਸ਼ਮੂਲੀਅਤ ਪਾਈ ਗਈ ਤਾਂ ਵਿਭਾਗ ਵੱਲੋਂ ਉਸ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

..........
1
0 views    0 comment
0 Shares

ਪੜੋ ! ਪਟਿਆਲਾ ਚ ਨਵੇਂ ਆਦੇਸ਼, ਕੀ-ਕੀ ਕੀਤਾ ਬੰਦ

 ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ 15 ਜਨਵਰੀ 2022 ਤੱਕ ਜ਼ਿਲ੍ਹੇ ਵਿਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ‘ਤੇ ਮਾਸਕ ਲਾਜ਼ਮੀ ਪਾਉਣ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਸਬੰਧੀ ਹੁਕਮ ਦਿੱਤੇ ਗਏ ਹਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਗੈਰ ਜ਼ਰੂਰੀ ਆਵਾਜਾਈ ‘ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਊਂਸਪਲ ਹੱਦ ਅੰਦਰ ਰੋਕ ਰਹੇਗੀ। ਜਦਕਿ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ, ਇੰਡਸਟਰੀ, ਪ੍ਰਾਈਵੇਟ ਅਤੇ ਸਰਕਾਰੀ ਦਫ਼ਤਰਾਂ ਵਿਚ ਸ਼ਿਫਟਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਆਦਿ ਨੂੰ ਆਗਿਆ ਹੋਵੇਗੀ। ਇਸੇ ਤਰ੍ਹਾਂ ਬੱਸਾਂ, ਟਰੇਨਾਂ ਤੇ ਹਵਾਈ ਜਹਾਜ਼ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ, ਪਰ ਇਨ੍ਹਾਂ ਲਈ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣਾ ਲਾਜ਼ਮੀ ਹੈ ਅਤੇ ਜੇਕਰ ਕੋਵਿਡ ਤੋਂ ਰਿਕਵਰ ਹੋਇਆ ਹੈ ਜਾਂ ਪੰਜਾਬ ਤੋਂ ਬਾਹਰੋਂ ਆਉਣ ਵਾਲਿਆ ਨੂੰ ਵੀ 72 ਘੰਟੇ ਪਹਿਲਾ ਕਰਵਾਈ ਨੈਗੇਟਿਵ ਆਰ.ਟੀ.ਪੀ.ਸੀ.ਆਰ ਦੀ ਰਿਪੋਰਟ ਲਾਜ਼ਮੀ ਹੈ।

ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦਕਿ ਆਨਲਾਈਨ ਤਰੀਕੇ ਨਾਲ ਪੜ੍ਹਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੈਡੀਕਲ ਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਕੰਮ ਕਰਨਗੇ। ਇਸ ਤੋਂ ਇਲਾਵਾ ਟੀਚਿੰਗ ਤੇੇ ਨਾਨ ਟੀਚਿੰਗ ਸਟਾਫ਼ ਆਪਣੀ ਸੰਸਥਾਂ ‘ਚ ਕੰਮ ਕਰਨ ਜਾਵੇਗਾ, ਪਰ ਉਨ੍ਹਾਂ ਨੂੰ ਟੀਕਾਕਰਨ ਕਰਨ ਦੀ ਹਦਾਇਤ ਕੀਤੀ ਹੈ। ਇਸੇ ਤਰ੍ਹਾਂ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਮਿਊਜ਼ਿਅਮ, ਚਿੜੀਆਘਰ ਨੂੰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰੇ ਸਟਾਫ਼ ਦੀ ਪੂਰੀ ਤਰ੍ਹਾਂ ਨਾਲ ਵੈਕਸੀਨੇਸ਼ਨ ਹੋਈ ਹੋਵੇ।

ਰਾਸ਼ਟਰੀ, ਅੰਤਰ ਰਾਸ਼ਟਰੀ ਖੇਡ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਇਲਾਵਾ ਹੋਰ ਸਾਰਿਆਂ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ ਅਤੇ ਦਰਸ਼ਕਾਂ ‘ਤੇ ਵੀ ਰੋਕ ਰਹੇਗੀ। ਏ.ਸੀ. ਬੱਸਾਂ 50 ਪ੍ਰਤੀਸ਼ਤ ਸਮਰੱਥਾਂ ਨਾਲ ਚੱਲ ਸਕਣਗੀਆਂ, ਸਰਕਾਰੀ-ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜ ਵਾਲੇ ਸਥਾਨਾਂ ‘ਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਸਟਾਫ਼ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਦਾ ਅਮਲਾ ਫੈਲਾ ਅਗਲੇ 15 ਦਿਨਾਂ ‘ਚ ਜ਼ਰੂਰੀ ਵੈਕਸੀਨੇਸ਼ਨ ਕਰਵਾਏ, ਨਹੀਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ‘ਚ ਮਾਸਕ ਨਹੀਂ ਤਾਂ ਸੇਵਾ ਨਹੀਂ ਦਾ ਸਿਧਾਂਤ ਲਾਗੂ ਰਹੇਗਾ। ਸਿਹਤ ਸੇਵਾ ਨਾਲ ਜੁੜਿਆ ਅਮਲਾ ਗੈਰ ਹਾਜ਼ਰ ਨਹੀਂ ਰਹੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ‘ਤੇ ਕੋਈ ਵੀ ਸੇਵਾ ਉਸ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਹਿਨਿਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਕਿ ਦੋ ਗਜ਼ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਖਿਲਾਫ਼ ਸਖਤੀ ਅਪਨਾਈ ਜਾਵਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ

..........
1
1 views    0 comment
0 Shares

1
0 views    0 comment
0 Shares

1
265 views    0 comment
0 Shares

ਮੁੜ ਵਧਿਆ ਕਰੋਨਾ, ਫਿਰ ਲਗਿਆ ਕੰਟੈਨਮੈਂਟ। 
ਜਿਆਦਾ ਪੋਜਟਿਵ ਕੇਸ ਆਉਣ ਤੇ ਥਾਪਰ ਕਾਲਜ ਦੇ ਜੇ ਹੋਸਟਲ ਨੁੰ ਐਲਾਨਿਆ ਕੰਟੈਨਮੈਂਟ ਜੌਨ।
ਪੋਜਟਿਵ ਕੇਸਾਂ ਦੇ ਲਗਾਤਾਰ ਵਾਧੇ ਨੂੰ ਦੇਖਦੇ ਹੋਏ ਕੋਵਿਡ ਸਾਵਧਾਨੀਆਂ ਅਪਣਾਉਣੀਆਂ ਜਰੂਰੀ।
ਜਿਲ੍ਹੇ ਵਿੱਚ 39 ਕੇਸ ਪਾਏ ਗਏ ਕੋਵਿਡ ਪੋਜੀਟਿਵ।
ਕੋਵਿਡ ਟੀਕਾਕਰਨ ਕੈਂਪਾਂ ਵਿੱਚ 6780  ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ।
ਕੱਲ ਦਿਨ ਸ਼ੁੱਕਰਵਾਰ ਨੂੰ ਕੋਵੀਸ਼ੀਲਡ ਅਤੇ ਕੋਵੈਕਸੀਨ ਨਾਲ ਹੋਵੇਗਾ ਕੋਵਿਡ ਵੈਕਸੀਨ ਟੀਕਾਕਰਨ : ਸਿਵਲ ਸਰਜਨ।
             ਪਟਿਆਲਾ 30 ਦਸੰਬਰ  (          ) ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 6780  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਕੱਲ ਮਿਤੀ 31 ਦਸੰਬਰ ਦਿਨ ਸ਼ੁੱਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ,  ਪੁਲਿਸ ਲਾਈਨਜ, ਦਫਤਰ ਵਰੁੱਨ ਜਿੰਦਲ ਜ਼ੌੜੀਆਂ ਭੱਠੀਆਂ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਸਿਟੀ ਬਰਾਂਚ, ਸੂਲਰ, ਅਨੰਦ ਨਗਰ ਬੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ ਤੇ ਅਜੀਤ ਨਗਰ,ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਅਤੇ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
          ਉਪਰੋਕਤ ਤੋਂ ਇਲਾਵਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਦਫਤਰ ਵਰੁੱਨ ਜਿੰਦਲ ਜ਼ੌੜੀਆਂ ਭੱਠੀਆਂ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਬ ਡਵੀਜਨ ਹਸਪਤਾਲ,ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਵਿੱਚ ਕੋਵੈਕਸੀਨ ਨਾਲ ਕੋਵਿਡ ਟੀਕਾਕਰਨ ਵੀ ਕੀਤਾ ਜਾਵੇਗਾ। 
            ਅੱਜ ਜਿਲੇ ਵਿੱਚ ਪ੍ਰਾਪਤ 1075  ਕੋਵਿਡ ਰਿਪੋਰਟਾਂ ਵਿਚੋਂ 39 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 27, ਨਾਭਾ 03, ਰਾਜਪੁਰਾ 03, ਬਲਾਕ ਸ਼ੁਤਰਾਣਾਂ 01, ਬਲਾਕ ਕੋਲੀ 03, ਬਲਾਕ ਹਰਪਾਲਪੁਰ 01 ਅਤੇ ਬਲਾਕ ਦੁਧਨਸਾਧਾਂ ਨਾਲ 01 ਕੇਸ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49111 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 07 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47654 ਹੋ ਗਈ ਹੈ, ਐਕਟਿਵ ਕੇਸਾਂ ਦੀ ਗਿਣਤੀ 94 ਹੈ ਅਤੇ ਜਿਲੇ੍ਹ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਕੁੱਲ ਗਿਣਤੀ 1363 ਹੀ ਹੈ। 
ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕਿ ਪਿਛਲੇ 15 ਦਿਨਾਂ ਤੋਂ ਦੇਖਣ ਵਿੱਚ ਆਇਆ ਹੈ ਕਿ ਜਿਲੇ੍ਹ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 94 ਹੋ ਗਈ ਹੈ।ਇਸ ਲਈ ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੁੰ ਹੁਣ ਕੋਵਿਡ ਅਨੁਕੁਲ ਸਾਵਧਾਂਨੀਆ ਜਿਵੇਂ ਮਾਸਕ ਪਾ ਕੇ ਰੱਖਣਾ, ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ, ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਆਦਿ ਅਪਣਾਉਣੀਆਂ ਜਰੂਰੀ ਹਨ।ਉਹਨਾਂ ਕਿਹਾ ਕਿ ਨਵੇਂ ਸਾਲ ਦੀ ਆਮਦ ਤੇਂ ਵੀ ਲੋਕ ਭੀੜ ਭਾੜ ਵਾਲੀਆਂ ਥਾਂਵਾ ਜਾਂ ਇੱਕਠ ਕਰਨ ਤੋਂ ਗੁਰੇਜ ਕਰਨ।ਅਜਿਹੀ ਸਥਿਤੀ ਵਿੱਚ ਲਾਪਰਵਾਹੀ ਮਹਿੰਗੀ ਪੈ ਸਕਦੀ ਹੈ।ਉਹਨਾਂ ਕਿਹਾ ਕਿ ਜਿਹਨਾਂ ਨਾਗਰਿਕਾਂ ਨੇ ਅਜੇ ਤੱਕ ਆਪਣਾ ਕੋਵਿਡ ਟੀਕਾਕਰਨ ਨਹੀ ਕਰਵਾਇਆ ਜਾਂ ਪਹਿਲੀ ਡੋਜ ਦਾ ਸਮਾਂ ਪੁਰਾ ਹੋ ਗਿਆ ਹੈ ਉਹ ਆਪਣਾ ਸੰਪੁਰਣ ਟੀਕਾਕਰਨ ਜਰੂਰ ਕਰਵਾਉਣ।ਕਿਓਂਕਿ ਸੰਪੁਰਣ ਟੀਕਾਕਰਣ ਹੀ ਤੀਜੀ ਲਹਿਰ ਨੁੰ ਆਉਣ ਤੋਂ ਰੋਕਣ ਵਿੱਚ ਇੱਕ ਵੱਡਾ ਹਥਿਆਰ ਹੈ। 
ਜਿਲਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਥਾਪਰ ਕਾਲਜ ਵਿੱਚੋਂ 15 ਕੋਵਿਡ ਪੋਜਟਿਵ ਕੇਸ ਆਉਣ ਤੇਂ ਥਾਪਰ ਕਾਲਜ ਦੇ ਜੇ ਹੋਸਟਲ ਨੂੰ ਕੰਟੈਨਮੈਂਟ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਹੋਸਟਲ ਤੋਂ ਵਿਦਿਆ੍ਰਰਥੀਆਂ ਦੇ ਬਾਹਰ ਜਾਣ ਜਾਂ ਬਾਹਰੋ ਕਿਸੇ ਦੇ ਆਉਣ ਤੇ ਅੱਗਲੇ ਪੰਦਰਾਂ ਦਿਨਾਂ ਤੱਕ ਨਿਗਰਾਨੀ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਹੁਣ ਤੱਕ 3259 ਵਿਦੇਸ਼ੀ ਯਾਤਰੀ ਆਏ ਹਨ।ਇਨਾਂ ਵਿਚੋ ਹਾਈ ਰਿਸ਼ਕ ਦੇਸ਼ਾ ਵਿਚੋ ਆਏ 395 ਯਾਤਰੀਆਂ ਵਿਚੋਂ 8 ਦਿਨ ਦਾ ਸਮਾਂ ਪੂਰਾ ਹੋਣ ਉਪਰੰਤ 211 ਦੇ ਕੋਵਿਡ ਟੈਸਟ ਕਰਵਾਏ ਗਏ ਹਨ। ਜਿਹਨਾਂ ਵਿਚੋਂ ਹੁਣ ਤੱਕ ਕੇਵਲ ਦੋ ਹੀ ਕੋਵਿਡ ਪੋਜਟਿਵ ਪਾਏ ਗਏ ਹਨ।
 
          ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1307 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,84,158  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,111 ਕੋਵਿਡ ਪੋਜਟਿਵ,10,34,157 ਨੈਗੇਟਿਵ ਅਤੇ ਲਗਭਗ 658 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ

..........
1
0 views    0 comment
0 Shares

ਰਾਜਪੁਰਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ.ਭਾਈ ਪਰਮਜੀਤ ਸਿੰਘ ਜੀ ਦੀ ਦਿਹਾਤੀ ਟੀਮ ਵਿਚ ਪਿੰਡ ਕਰਾਲੀ ਤੋਂ ਸੁੱਚਾ ਸਿੰਘ,ਕਰਮ ਸਿੰਘ, ਗੁਰਜੰਟ ਸਿੰਘ ਦਿਹਾਤੀ ਟੀਮ ਵਿੱਚ ਸ਼ਾਮਿਲ ਹੋਏ। ਜ਼ਿਲ੍ਹਾ ਯੂਥ ਜਰਨਲ ਸੈਕਟਰੀ ਕਰਨਪ੍ਰੀਤ ਸਿੰਘ,ਬਨੂੰੜ ਸ਼ਹਿਰੀ ਉਪ ਪ੍ਰਧਾਨ ਰਣਵੀਰ ਸਿੰਘ ਅਤੇ ਸੈਕਟਰੀ ਸਤਨਾਮ ਸਿੰਘ, ਬਨੂੰੜ ਵਾਰਡ ਨੰਬਰ 12 ਦੇ ਪ੍ਰਧਾਨ ਬਹਾਦਰ ਰਾਮ, ਬਨੂੰੜ ਵਾਰਡ ਨੰਬਰ 2 ਦੇ ਪ੍ਰਧਾਨ ਕਰਨੈਲ ਸਿੰਘ ਟੀਮ ਦਾ ਸਵਾਗਤ ਕੀਤਾ ਗਿਆ।

ਰਾਜਪੁਰਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਡਾ.ਭਾਈ ਪਰਮਜੀਤ ਸਿੰਘ ਜੀ ਦੀ ਦਿਹਾਤੀ ਟੀਮ ਵਲੋਂ ਪਿੰਡ ਜੰਡੋਲੀ ਤੋ ਵਿਨੈ ਯਾਦਵ ਜੀ ਨੂੰ ਪਿੰਡ ਦਾ ਪ੍ਰਧਾਨ ਡਾ.ਭਾਈ ਪਰਮਜੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਨਿਯੁਕਤ ਕੀਤਾ ਗਿਆ ਅਤੇ ਸੰਜੇ ਜੀ ਟੀਮ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ, ਜ਼ਿਲ੍ਹਾ ਯੂਥ ਸੈਕਟਰੀ ਦੀਪਕ ਕੁਮਾਰ, ਰਾਜਪੁਰਾ ਸ਼ਹਿਰੀਂ ਯੂਥ ਜਰਨਲ ਸੈਕਟਰੀ ਧਰਮਪ੍ਰੀਤ ਸਿੰਘ ਵੱਲੋਂ ਟੀਮ ਦਾ ਸਵਾਗਤ ਕੀਤਾ ਗਿਆ।

..........
1
0 views    0 comment
0 Shares

1
0 views    0 comment
0 Shares

ਵਿਧਾਨ ਸਭਾ ਹਲਕਾ ਰਾਜਪੁਰਾ ਦੇ ਉਮੀਦਵਾਰ ਡਾ.ਭਾਈ ਪਰਮਜੀਤ ਸਿੰਘ ਜੀ ਵਲੋਂ ਪਿੰਡ ਰਾਮਨਗਰ ਉਰਫ਼ ਸੈਂਟੀ ਵਿੱਚ ਦੌਰਾ ਕੀਤਾ ਗਿਆ ਜਿਸ ਵਿੱਚ ਪਿੰਡ ਵਾਸੀਆਂ ਦੀਆਂ ਸਮਸਿਆਵਾਂ ਸੁਣੀਆਂ ਗਈਆਂ ਅਤੇ ਆਹੁਦੇਦਾਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ। ਡਿਊਟੀਆਂ ਲਗਾਈਆਂ ਗਈਆਂ। ਜਿਸ ਵਿੱਚ ਟਰੱਸਟ ਸੈਕਟਰੀ ਸੁਰਿੰਦਰ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਅਮਰਜੀਤ ਸਿੰਘ, ਰਾਜਪੁਰਾ ਅਤੇ ਬਨੂੰੜ ਨਿਗਰਾਨ ਰਾਨਾ ਅਹਰਾਰ ਪਰਿਹਾਰ, ਰਾਜਪੁਰਾ ਸ਼ਹਿਰੀ ਯੂਥ ਜਰਨਲ ਸੈਕਟਰੀ ਧਰਮਪ੍ਰੀਤ ਸਿੰਘ, ਪਿੰਡ ਰਾਮਪੁਰ ਕਲਾਂ ਦੇ ਪ੍ਰਧਾਨ ਹਰਨੇਕ ਸਿੰਘ ਅਤੇ ਕੈਸ਼ੀਅਰ ਸਤਨਾਮ ਸਿੰਘ, ਬਨੂੰੜ ਸ਼ਹਿਰੀ ਸੈਕਟਰੀ ਸਤਨਾਮ ਸਿੰਘ, ਪਿੰਡ ਬੂਟਾ ਸਿੰਘ ਵਾਲਾ ਦੇ ਪ੍ਰਧਾਨ ਸਨਦੀਪ ਸਿੰਘ, ਸਮਾਜ ਸੇਵਕ ਜਗਰੂਪ ਸਿੰਘ, ਯੂਵਾ ਨੇਤਾ ਸੁਖਪ੍ਰੀਤ ਸਿੰਘ ਸ਼ਾਮਿਲ ਹੋਏ।

ਵਿਧਾਨ ਸਭਾ ਹਲਕਾ ਰਾਜਪੁਰਾ ਦੇ ਉਮੀਦਵਾਰ ਡਾ.ਭਾਈ ਪਰਮਜੀਤ ਸਿੰਘ ਜੀ ਵਲੋਂ ਰਾਜਪੁਰਾ ਵਾਰਡ ਨੰਬਰ 17 ਗੀਤਾਂ ਕਲੋਨੀ ਵਿੱਚ ਮੀਟਿੰਗ ਹੋਈ ਸ਼ਹਿਰ ਅਤੇ ਵਾਰਡਾਂ ਦੀ ਮੌਜੂਦਾ ਹਲਾਤਾਂ ਤੇ ਚਰਚਾ ਕੀਤੀ ਗਈ। ਜਿਸ ਵਿੱਚ ਟਰੱਸਟ ਸੈਕਟਰੀ ਸੁਰਿੰਦਰ ਸਿੰਘ, ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਬੀਬੀ ਪ੍ਰੀਤਮ ਕੌਰ, ਰਾਜਪੁਰਾ ਸ਼ਹਿਰੀ ਪ੍ਰਧਾਨ ਰਜਿੰਦਰ ਸ਼ਰਮਾ ਅਤੇ ਉਪ ਪ੍ਰਧਾਨ ਅਮਰਜੀਤ ਸਿੰਘ ਠੇਕੇਦਾਰ, ਰਾਜਪੁਰਾ ਸ਼ਹਿਰੀ ਯੂਥ ਜਰਨਲ ਸੈਕਟਰੀ ਧਰਮਪ੍ਰੀਤ ਸਿੰਘ, ਸਮਾਜ ਸੇਵਕ ਜਗਰੂਪ ਸਿੰਘ ਸ਼ਾਮਿਲ ਹੋਏ ਅਤੇ ਸੁਦਰਸ਼ਨ ਸੈਂਤੀਆ,ਸ੍ਰੀ ਮਤੀ ਗੀਤਾਂ ਸੈਂਤੀਆ, ਸੁਸ਼ਾਂਤ ਸੈਂਤੀਆ ਨੇ ਵੀ ਆਪਣੇ ਆਪਣੇ ਵਿਚਾਰ ਰੱਖੇ।

..........
1
79 views    0 comment
0 Shares

1
0 views    0 comment
0 Shares

1
0 views    0 comment
1 Shares

ਲੁਧਿਆਣਾ ਵਿਖੇ ਕੋਰਟ ਕੰਪਲੈਕਸ ਵਿਖੇ ਪੁਰਾਣੀ ਬਿਲਡਿੰਗ ਦੀ ਤੀਜੀ ਮੰਜ਼ਿਲ ’ਤੇ ਬੰਬ ਬਲਾਸਟ ਹੋਇਆ। ਧਮਾਕਾ ਇਹਨਾਂ ਖ਼ਤਰਨਾਕ ਸੀ ਕਿ ਸਾਰੀ ਬਿਲਡਿੰਗ ਕੰਬ ਗਈ।ਦੀਵਾਰਾਂ ਤੱਕ ਟੁੱਟ ਗਿਆ ਤੇ ਮਲਬਾ ਪੈਕਿੰਗ ਚੇ ਖੜੇ ਵਾਹਨਾਂ ਤੇ ਜਾ ਡਿੱਗਾ।ਜਿਦੇ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦ ਕਿ 3 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੀ ਜਾਣਕਾਰੀ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਇਹ ਧਮਾਕਾ ਕਚਹਿਰੀ ਦੀ ਦੂਜੀ ਮੰਜ਼ਿਲ ਵਿੱਚ ਬਣੇ ਬਾਥਰੂਮ ‘ਚ ਹੋਇਆ। ਜਿਸ ਸਮੇਂ ਧਮਾਕਾ ਹੋਇਆ, ਉਸ ਸਮੇਂ ਕਚਹਿਰੀ ਵਿੱਚ ਕੰਮ ਚੱਲ ਰਿਹਾ ਸੀ। ਪੁਲਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਇਹ ਵੀ ਕਿਹਾ ਕਿ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ । ਸ.ਚਰਨਜੀਤ ਸਿੰਘ ਚੰਨੀ ਜੀ ਥੋੜ੍ਹੀ ਦੇਰ ਤੱਕ ਲੁਧਿਆਣਾ ਪਹੁੰਚਣਗੇ ਅਤੇ ਜਿੱਥੇ ਬੰਬ ਬਲਾਸਟ ਹੋਇਆ ਹੈ ਉੱਥੇ ਦਾ ਪੂਰਾ ਜਾਇਜ਼ਾ ਲੈਣਗੇ।

..........
1
550 views    0 comment
0 Shares

1
325 views    0 comment
0 Shares

ਮੰਗਲਵਾਰ ਨੂੰ ਜਗਦੀਸ਼ ਕੁਮਾਰ ਜੱਗਾ ਕਰਨਗੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਜੁਆਇਨ  

 ਪੰਜਾਬ  ਅਲਰਟ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਜਗਦੀਸ਼ ਕੁਮਾਰ ਜੱਗਾ ਮੰਗਲਵਾਰ ਨੂੰ ਜੁਆਇਨ ਕਰਨਗੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ,  ਕੈਪਟਨ ਅਮਰਿੰਦਰ ਸਿੰਘ ਆਪ  ਪਹੁੰਚਣਗੇ ਜਗਦੀਸ਼ ਕੁਮਾਰ ਜੱਗਾ ਦੇ ਘਰ  ਅਤੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਆਪਣੀ ਪਾਰਟੀ ਵਿੱਚ ਜੁਆਇਨ ਕਰਵਾਉਣਗੇ ,ਸੂਤਰ ਇਹ ਵੀ ਦੱਸਦੇ ਹਨ ਕਿ ਆਉਣ ਵਾਲੇ ਵਿਧਾਨ ਸਭਾ ਚੁਨਾਵ ਜਗਦੀਸ਼ ਕੁਮਾਰ ਜੱਗਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ  ਪੰਜਾਬ ਲੋਕ  ਕਾਂਗਰਸ ਤੋਂ ਚੋਣਾਂ ਲੜ ਸਕਦੇ ਹਨ , ਜੇਕਰ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਖੁਦ ਆ ਕੇ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਜੁਆਇਨ ਕਰਾਉਂਦੇ ਹਨ ਤਾਂ ਆਉਣ ਵਾਲੇ ਚੋਣਾਂ ਦੇ ਵਿੱਚ ਨਤੀਜੇ ਕੁਝ  ਅਲੱਗ ਹੋਣ ਦੀ ਪੂਰੀ ਸੰਭਾਵਨਾ ਹੈ  ਸਾਨੂੰ ਇਹ ਵੀ ਪਤਾ ਲੱਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਮਹਾਰਾਣੀ ਪ੍ਰਨੀਤ ਕੌਰ ਵੀ ਆ ਸਕਦੇ ਹਨ

..........
1
278 views    0 comment
0 Shares

2
0 views    0 comment
0 Shares

ਅੱਜ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੀ ਮੰਜੀ ਸਾਹਿਬ (ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ) ਵਿੱਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ ਅਤੇ ਦਾਸ ਵਾਸਤੇ ਬੜਾ ਭਾਵੁਕ ਪਲ ਸੀ ਜਦ ਕਿਸਾਨ ਆਗੂਆਂ ਨੇ ਆਪਣੇ ਨਾਲ ਕਿਸਾਨ ਅੰਦੋਲਨ ਵਿੱਚ ਸੇਵਾ ਨਿਭਾਉਣ ਲਈ, ਦਾਸ ਦਾ ਵੀ ਸਨਮਾਨ ਕਰਵਾਇਆ। ਵਾਹਿਗੁਰੂ ਦੇ ਸ਼ੁਕਰਾਨੇ ਅਤੇ ਗੁਰੂ ਮਹਾਰਾਜ ਨੂੰ ਸਰਬੱਤ ਦੇ ਭਲੇ ਲਈ ਅਰਦਾਸ।

Today, along with the kisan leaders of Punjab, we paid obeisances at Sachkhand Shri Harmandir Sahib & Shri Akal Takht Sahib. We thanked almighty waheguru ji & sang his praises. Shiromani Gurudwara Parbandak Committee honoured the Kisan leaders for their noble fight for justice & I got very emotional when the leaders got me honoured as well, for service in the Kisan morcha. It was my duty which I performed & I beg waheguru ji to always bless me with the opportunity to perform sewa

..........
3
8 views    0 comment
0 Shares

1
401 views    0 comment
0 Shares

1
105 views    0 comment
0 Shares

0
84 views    0 comment
0 Shares

0
108 views    0 comment
0 Shares

0
454 views    0 comment
0 Shares

0
819 views    0 comment
0 Shares

0
504 views    0 comment
0 Shares

1
127 views    0 comment
0 Shares